PUNJAB CABINET-ਬੇਅਦਬੀ ਬਿੱਲ ਨੂੰ ਮਨਜ਼ੂਰੀ — ਹੁਣ ਬੇਅਦਬੀ ਕਰਨ ਵਾਲਿਆਂ ਨੂੰ ਹੋਵੇਗੀ ਉਮਰ ਕੈਦ ਦੀ ਸਜ਼ਾ

PUNJAB-BUDGET-SESSION-SNE

SNE NETWORK.CHANDIGARH.

ਪੰਜਾਬ ਕੈਬਨਿਟ ਵਿੱਚ ਬੇਅਦਬੀ ਬਿੱਲ ਨੂੰ ਮਨਜ਼ੂਰੀ ਮਿਲ ਗਈ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਬੇਅਦਬੀ ਸਬੰਧੀ ਬਿੱਲ ਪੇਸ਼ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੇਅਦਬੀ ਬਿੱਲ ‘ਤੇ ਚਰਚਾ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਸਾਨੂੰ ਮੌਕੇ ‘ਤੇ ਬਿੱਲ ਮਿਲ ਗਿਆ ਹੈ, ਇਸ ਲਈ ਇਸ ਬਿੱਲ ‘ਤੇ ਕੱਲ੍ਹ ਚਰਚਾ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ, ਸਦਨ ਨੂੰ 15 ਮਿੰਟ ਲਈ ਦੁਬਾਰਾ ਮੁਲਤਵੀ ਕਰ ਦਿੱਤਾ ਗਿਆ।

ਸਪੀਕਰ ਨੇ ਬਾਜਵਾ ਦੇ ਬੇਅਦਬੀ ਬਿੱਲ ‘ਤੇ ਚਰਚਾ ਨੂੰ ਕੱਲ੍ਹ ਲਈ ਮਨਜ਼ੂਰੀ ਦੇ ਦਿੱਤੀ ਹੈ। ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਪੰਜਾਬ ਵਿੱਚ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਪੰਜਾਬ ਵਿੱਚ ਲੰਬੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ। ਬੇਅਦਬੀ ਦੇ ਮਾਮਲਿਆਂ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।

ਇਸ ਦੌਰਾਨ, ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਪ੍ਰੀਵੈਂਸ਼ਨ ਆਫ ਕਰਾਈਮਜ਼ ਅਗੇਂਸਟ ਹੋਲੀ ਸਕ੍ਰਿਪਚਰਸ ਬਿੱਲ 2025 ‘ਤੇ ਕੱਲ੍ਹ ਬਹਿਸ ਹੋਵੇਗੀ। ਮੁੱਖ ਮੰਤਰੀ ਨੂੰ ਬੇਅਦਬੀ ਦੀਆਂ ਘਟਨਾਵਾਂ ‘ਤੇ ਗੰਭੀਰਤਾ ਦਿਖਾਉਣ ਦੀ ਲੋੜ ਹੈ।

100% LikesVS
0% Dislikes