AMRITSAR BREAKING: SUKHBIR ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼, ਬੰਦ ਲਿਫ਼ਾਫ਼ੇ ‘ਚ ਕੀਤਾ ਆਪਣਾ ਜਵਾਬ ਦਾਖ਼ਲ

SNE IMAGE

PARVEEN SEHGAL.AMRITSAR/CHANIGARH.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ SUKHBIR ਬਾਦਲ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਆਪਣਾ ਜਵਾਬ ਬੰਦ ਲਿਫ਼ਾਫ਼ੇ ਵਿੱਚ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੂੰ ਸੌਂਪਿਆ।15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੇ ਬਾਗੀ ਧੜੇ ਦੀ ਮੁਆਫ਼ੀ ਨੂੰ ਆਧਾਰ ਬਣਾਉਂਦਿਆਂ ਸੁਖਬੀਰ ਬਾਦਲ ਨੂੰ ਆਪਣਾ ਪੱਖ ਪੇਸ਼ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ। ਡੇਰਾ ਮੁਖੀ ਰਾਮ ਰਹੀਮ ਦਾ ਪੱਖ ਪੂਰਨ, ਸ਼੍ਰੋਮਣੀ ਅਕਾਲੀ ਦਲ ਦੇ 90 ਲੱਖ ਰੁਪਏ ਦੇ ਇਸ਼ਤਿਹਾਰ ਸ਼੍ਰੋਮਣੀ ਕਮੇਟੀ ਦੀ ਤਰਫੋਂ ਜਾਰੀ ਕਰਨ ਅਤੇ ਬੇਅਦਬੀ ਮਾਮਲਿਆਂ ਸਮੇਤ ਸਾਰੇ ਦੋਸ਼ਾਂ ‘ਤੇ ਉਸ ਨੇ ਆਪਣਾ ਜਵਾਬ ਦਿੱਤਾ ਹੈ।

SUKHBIR ਬਾਦਲ ਵੱਲੋਂ ਪੇਸ਼ ਕੀਤੇ ਗਏ ਸਪੱਸ਼ਟੀਕਰਨ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਕਿਹਾ ਕਿ ਸੁਖਬੀਰ ਦੇ ਸਪੱਸ਼ਟੀਕਰਨ ‘ਤੇ ਪੰਚ ਸਿੰਘ ਸਾਹਿਬਾਨ ਦੀ ਅਗਲੀ ਮੀਟਿੰਗ ‘ਚ ਵਿਚਾਰ ਕੀਤਾ ਜਾਵੇਗਾ।

100% LikesVS
0% Dislikes