MOHALI–ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ 2 ਕਥਿਤ ਅਪਰਾਧੀ ਗ੍ਰਿਫਤਾਰ

ARRESTED IMAGE BY SNE NEWS (FILE PHOTO)

SNE NETWORK.MOHALI.

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ।

ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮੁਲਜ਼ਮਾਂ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਸਪਲਾਈ ਕਰਦੇ ਸਨ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਦੋਸ਼ੀ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ ‘ਤੇ ਰਿਹਾ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਪੁਲਿਸ ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕਰੇਗੀ।

ਪੰਜਾਬ ‘ਚ ਕਈ ਥਾਵਾਂ ‘ਤੇ ਹੈਰੋਇਨ ਦੀ ਸਪਲਾਈ ਹੁੰਦੀ ਸੀ

ਫੜੇ ਗਏ ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ 2 ਮਹੀਨਿਆਂ ਦੌਰਾਨ ਕੋਟਕਪੂਰਾ ਦੇ ਨਸ਼ਾ ਤਸਕਰ ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ 4 ਖੇਪਾਂ ਦੀ ਤਸਕਰੀ ਕੀਤੀ ਸੀ ਅਤੇ ਹਾਲ ਹੀ ਵਿੱਚ ਸਤੰਬਰ ਦੇ ਅੱਧ ਵਿੱਚ 10 ਕਿਲੋ ਹੈਰੋਇਨ ਦੀ ਸਪਲਾਈ ਕੀਤੀ ਸੀ, ਜਿਸ ਨੂੰ ਮੋਗਾ ਵਿੱਚ ਸਪਲਾਈ ਕੀਤਾ ਗਿਆ ਸੀ ਜੋ ਕਿ ਐਨਡੀਪੀਐਸ ਐਕਟ ਦੇ ਘੱਟੋ-ਘੱਟ 10 ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਨੂੰ ਇਸ ਮਾਡਿਊਲ ਦਾ ਮੁੱਖ ਸਰਗਨਾ ਕਿਹਾ ਜਾਂਦਾ ਹੈ, ਜੋ ਪੂਰੇ ਡਰੱਗ ਨੈਟਵਰਕ ਨੂੰ ਚਲਾ ਰਿਹਾ ਸੀ। ਫੜੇ ਗਏ ਦੋਸ਼ੀਆਂ ਨੇ ਟ੍ਰਾਈਸਿਟੀ ‘ਚ ਨੈੱਟਵਰਕ ਚਲਾਉਣ ਲਈ ਕਿਰਾਏ ‘ਤੇ ਮਕਾਨ ਲਿਆ ਸੀ।

100% LikesVS
0% Dislikes