SNE NETWORK.CHANDIGARH.
ਵਿਸ਼ਵ ਹਿੰਦੂ ਪ੍ਰੀਸ਼ਦ (V.H.P) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਇਸ ਸਾਲ ਅਪ੍ਰੈਲ ਵਿੱਚ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕੇਸ ਦੀ ਜਾਂਚ ਕੇਂਦਰੀ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਕਰ ਰਹੀ ਹੈ। NIA ਨੇ ਮਈ ‘ਚ ਦੋ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਐਨਆਈਏ ਅਜੇ ਤੱਕ ਕਤਲ ਵਿੱਚ ਸ਼ਾਮਲ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਕੇਸ ਵਿੱਚ ਲੋੜੀਂਦੇ ਦੋਵਾਂ ਮੁਲਜ਼ਮਾਂ ’ਤੇ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜੋ ਵੀ ਦੋਸ਼ੀ ਬਾਰੇ ਜਾਣਕਾਰੀ ਦੇਵੇਗਾ ਉਸ ਨੂੰ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
N.I.A ਨੇ ਦੱਸਿਆ ਕਿ ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਗੜਪਧਾਨਾ ਦਾ ਰਹਿਣ ਵਾਲਾ ਹਰਜੀਤ ਸਿੰਘ ਉਰਫ਼ ਲਾਡੀ ਅਤੇ ਹਰਿਆਣਾ ਦੇ ਯਮੁਨਾਨਗਰ ਥਾਣਾ ਸਦਰ ਜਗਾਧਰੀ ਦਾ ਰਹਿਣ ਵਾਲਾ ਕੁਲਬੀਰ ਸਿੰਘ ਉਰਫ਼ ਸਿੱਧੂ ਵੀਐਚਪੀ ਆਗੂ ਦੇ ਕਤਲ ਵਿੱਚ ਸ਼ਾਮਲ ਹਨ। ਦੋਵਾਂ ਖ਼ਿਲਾਫ਼ ਇਸ ਸਾਲ 9 ਮਈ ਨੂੰ ਕਤਲ ਦਾ ਕੇਸ ਦਰਜ ਹੋਇਆ ਸੀ ਅਤੇ ਦੋਵੇਂ ਮਾਮਲੇ ਵਿੱਚ ਭਗੌੜੇ ਹਨ। ਜਾਂਚ ਏਜੰਸੀ ਨੇ ਦੋਵਾਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ।
ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ
ਤੁਹਾਨੂੰ ਦੱਸ ਦੇਈਏ ਕਿ ਵਿਕਾਸ ਪ੍ਰਭਾਕਰ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਨੰਗਲ ਇਕਾਈ ਦੇ ਪ੍ਰਧਾਨ ਸਨ, ਜਿਨ੍ਹਾਂ ਨੂੰ 13 ਅਪ੍ਰੈਲ 2024 ਨੂੰ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਨੰਗਲ ਕਸਬੇ ਵਿੱਚ ਉਸਦੀ ਦੁਕਾਨ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ। ਦੋਵੇਂ ਹਮਲਾਵਰਾਂ ਨੇ ਰੂਪਨਗਰ ਰੇਲਵੇ ਸਟੇਸ਼ਨ ਨੇੜੇ ਬੱਗਾ ਦੀ ਮਿਠਾਈ ਦੀ ਦੁਕਾਨ ‘ਚ ਦਾਖਲ ਹੋ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ |
ਇਨ੍ਹਾਂ ਨੰਬਰਾਂ ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਭਾਕਰ ਦੇ ਕਤਲ ਪਿੱਛੇ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਐਨਆਈਏ ਜਾਂਚ ਦੀ ਸਿਫ਼ਾਰਸ਼ ਕੀਤੀ ਸੀ। ਐਨਆਈਏ ਮੁਤਾਬਕ ਮੁਲਜ਼ਮਾਂ ਬਾਰੇ ਕੋਈ ਵੀ ਜਾਣਕਾਰੀ ਹੈੱਡਕੁਆਰਟਰ ਦੇ ਟੈਲੀਫ਼ੋਨ ਨੰਬਰ 011-24368800, ਵਟਸਐਪ, ਟੈਲੀਗ੍ਰਾਮ ਨੰਬਰ 8585931100 ਅਤੇ ਈਮੇਲ ਆਈਡੀ [email protected] ‘ਤੇ ਸਾਂਝੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦਫਤਰ ਦੇ ਟੈਲੀਫੋਨ ਨੰਬਰ 0172-2682900, 2682901, ਵਟਸਐਪ ਅਤੇ ਟੈਲੀਗ੍ਰਾਮ ਨੰਬਰ 7743002947 ਅਤੇ ਈਮੇਲ ਆਈਡੀ [email protected] ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸੂਚਨਾ ਦੇਣ ਵਾਲਿਆਂ ਦੀ ਸੂਚਨਾ ਵਿਭਾਗ ਵੱਲੋਂ ਗੁਪਤ ਰੱਖੀ ਜਾਵੇਗੀ।

