AMRITSAR BREAKING–ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ, 4 ਤਸਕਰ ‘ARREST’

CRIME SNE NEWS IMAGE (FILE PHOTO)

SNE NETWORK.AMRITSAR.

AMRITSAR-POLICE ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ 6 ਕਿਲੋ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। AMRITSAR ਦਿਹਾਤੀ ਦੇ SSP ਮਨਿੰਦਰ ਸਿੰਘ ਨੇ ਦੱਸਿਆ ਕਿ POLICE ਦੀ ਵਿਸ਼ੇਸ਼ ਟੀਮ ਨੇ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪਹਿਲੀ ਕਾਰਵਾਈ ਵਿੱਚ ਲਵਪ੍ਰੀਤ ਉਰਫ਼ ਲਵ ਅਤੇ ਬਲਵਿੰਦਰ ਉਰਫ਼ ਬੌਬੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਤੋਂ 6 ਕਿਲੋ 150 ਗ੍ਰਾਮ ਹੈਰੋਇਨ, ਇੱਕ ਪੀਐਕਸ5 ਪਿਸਤੌਲ (30 ਬੋਰ), 4 ਜ਼ਿੰਦਾ ਕਾਰਤੂਸ ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਦੂਜੀ ਕਾਰਵਾਈ ਵਿੱਚ ਗੁਰਪ੍ਰੀਤ ਉਰਫ਼ ਗੋਪੀ ਅਤੇ ਵਿਸ਼ਾਲ ਉਰਫ਼ ਤੂਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਤੋਂ 85 ਗ੍ਰਾਮ ਹੈਰੋਇਨ ਅਤੇ ਇੱਕ ਪੀਐਕਸ5 ਪਿਸਤੌਲ ਬਰਾਮਦ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ SSP ਨੇ ਕਿਹਾ ਕਿ ਇਹ ਤਸਕਰ ਡਰੋਨ ਰਾਹੀਂ ਸਰਹੱਦ ਪਾਰ ਤੋਂ ਹੈਰੋਇਨ ਲਿਆਉਂਦੇ ਸਨ ਅਤੇ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੀ ਗਈ ਸੀ। ਪੁਲਿਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

100% LikesVS
0% Dislikes