AMRITSAR REPORT—ਖੁਲਾਸਾ— ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ਪਿੱਛੇ ਚੌੜਾ ਸਮੇਤ 2 ਹੋਰ ਲੋਕਾਂ ਦਾ ਸੀ ਹੱਥ

RAJESH SHARMA.AMRITSAR.

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਪਿੱਛੇ ਚੌੜਾ ਸਮੇਤ 2 ਹੋਰ ਲੋਕਾਂ ਦਾ ਹੱਥ ਸੀ। ਸੁਖਬੀਰ ਬਾਦਲ ‘ਤੇ ਹਮਲੇ ਤੋਂ ਪਹਿਲਾਂ ਚੌੜਾ ਦੋਵਾਂ ਦੇ ਸੰਪਰਕ ‘ਚ ਸੀ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਤੀ।

ਮੰਗਲਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਸੀਸੀਟੀਵੀ ਫੁਟੇਜ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਚੌੜਾ ਦੇ ਨਾਲ ਇੱਕ ਪੁਲਿਸ ਮੁਲਾਜ਼ਮ ਸੀ ਅਤੇ ਦੂਜਾ ਹਮਲਾਵਰ ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦਾ ਅੱਤਵਾਦੀ ਧਰਮ ਸਿੰਘ ਸੀ। ਅੱਤਵਾਦੀ ਧਰਮ ਸਿੰਘ ਦੇ ਨਾਲ ਇਕ ਹੋਰ ਸਾਥੀ ਵੀ ਨਜ਼ਰ ਆ ਰਿਹਾ ਹੈ, ਜਦਕਿ ਤੀਜੇ ਦੋਸ਼ੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਦੋਂਕਿ ਅੰਮ੍ਰਿਤਸਰ ਪੁਲਿਸ ਦਾ ਕਹਿਣਾ ਹੈ ਕਿ ਚੌੜਾ ਨੇ ਹੀ ਇਹ ਵਾਰਦਾਤ ਕੀਤੀ ਹੈ।

ਮਜੀਠੀਆ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਚੌੜਾ ਇੱਕ ਖੌਫਨਾਕ ਅੱਤਵਾਦੀ ਹੋਣ ਦਾ ਪਤਾ ਹੋਣ ਦੇ ਬਾਵਜੂਦ ਵੀ ਅੰਮ੍ਰਿਤਸਰ ਪੁਲਿਸ ਨੇ ਚੌੜਾ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ 3 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀ ਚੈਕਿੰਗ ਕੀਤੀ ਤਾਂ ਚੌਾਡਾ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਐਸਪੀ ਹਰਪਾਲ ਰੰਧਾਵਾ ਨੇ ਅੱਤਵਾਦੀ ਨੂੰ ਫਰਾਰ ਕਰ ਦਿੱਤਾ ਸੀ।

100% LikesVS
0% Dislikes