SNE NETWORK.BARNALA.
ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ। ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ (ਪਨਸਪ) ਦੇ ਦੋ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪੰਜਾਬ ਦੇ ਬਰਨਾਲਾ ਵਿੱਚ ਵਿਜੀਲੈਂਸ ਬਿਊਰੋ ਨੇ ਪਨਸਪ ਵਿੱਚ ਤਾਇਨਾਤ ਦੋ ਇੰਸਪੈਕਟਰ ਇੱਕ ਵਿਅਕਤੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪਾਇਆ। ਪਰ ਵਿਜੀਲੈਂਸ ਨੇ ਜਾਲ ਵਿਛਾ ਕੇ ਇਨ੍ਹਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਦਫ਼ਤਰ ਬਰਨਾਲਾ ਵਿੱਚ ਤਾਇਨਾਤ ਪੰਜਾਬ ਪੁਲੀਸ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਨੂੰ ਸ਼ਿਕਾਇਤਕਰਤਾ ਹਰਵਿੰਦਰ ਸਿੰਘ ਵਾਸੀ ਧਨੌਲਾ, ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਉਕਤ ਦੋਵੇਂ ਇੰਸਪੈਕਟਰਾਂ ਨੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਭ੍ਰਿਸ਼ਟ ਅਧਿਕਾਰੀਆਂ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਉਨ੍ਹਾਂ ਨੂੰ 1 ਲੱਖ ਰੁਪਏ ਦਾ ਭੁਗਤਾਨ ਕਰ ਦੇਵੇ ਨਹੀਂ ਤਾਂ ਉਹ ਰਿਕਵਰੀ ਨੋਟਿਸ ਜਾਰੀ ਕਰਕੇ ਉਸ ਤੋਂ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਦੀ ਮੰਗ ਕਰਨਗੇ।
ਸ਼ਿਕਾਇਤ ਦੇ ਆਧਾਰ ‘ਤੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਓਰੋ ਦੀ ਟੀਮ ਨੇ ਜਾਲ ਵਿਛਾ ਕੇ ਪਨਸਪ ਦੇ ਦੋਵੇਂ ਮੁਲਜ਼ਮ ਇੰਸਪੈਕਟਰਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

