SNE NETWORK.FAZALIKA.
ਫਾਜ਼ਿਲਕਾ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਹੀ ਇਕ ਔਰਤ ਨਾਲ ਉਸ ਦੇ ਮਕਾਨ ਮਾਲਕ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਮਕਾਨ ਮਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਵਿਖੇ ਦਰਜ ਕਰਵਾਈ ਰਿਪੋਰਟ ਵਿਚ ਔਰਤ ਨੇ ਦੱਸਿਆ ਕਿ ਉਸ ਦੀ ਸੱਸ ਨਾਲ ਝਗੜਾ ਹੋਣ ਕਾਰਨ ਉਸ ਨੇ ਇਹ ਮਕਾਨ ਕਿਰਾਏ ‘ਤੇ ਲਿਆ ਸੀ, ਜਿਸ ਵਿਚ ਉਹ ਰਹਿ ਰਹੀ ਹੈ | ਉਹ 29 ਦਸੰਬਰ 2024 ਦੀ ਸ਼ਾਮ ਨੂੰ ਘਰ ਵਿਚ ਇਕੱਲੀ ਸੀ। ਉਸ ਦਾ ਪਤੀ ਕਿਸੇ ਜ਼ਰੂਰੀ ਕੰਮ ਲਈ ਬਾਹਰ ਗਿਆ ਹੋਇਆ ਸੀ।
ਔਰਤ ਦਾ ਦੋਸ਼ ਹੈ ਕਿ ਇਸ ਦੌਰਾਨ ਮਕਾਨ ਮਾਲਕ ਨੇ ਉਸ ਦੇ ਕਮਰੇ ਵਿਚ ਆ ਕੇ ਉਸ ਨੂੰ ਅੰਦਰੋਂ ਬੰਦ ਕਰ ਦਿੱਤਾ ਅਤੇ ਉਸ ਨਾਲ ਬਲਾਤਕਾਰ ਕੀਤਾ ਜਿਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਦੂਜੇ ਪਾਸੇ ਥਾਣਾ ਮੁਖੀ ਇੰਸਪੈਕਟਰ ਸ਼ਿਮਲਾ ਰਾਣੀ ਨੇ ਦੱਸਿਆ ਕਿ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਪੁਲਸ ਨੇ ਦੋਸ਼ੀ ਮਕਾਨ ਮਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।