ਵੀਰਬਾਲ ਦਿਵਸ ਮਨਾਉਣ ਦਾ ਐਲਾਨ ਕਰਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਸਿੱਖ ਕੌਮ ਦੇ ਦਿਲ ਜਿੱਤੇ- ਯਾਦਵਿੰਦਰ ਸਿੰਘ ਬੁੱਟਰ

ਯਾਦਵਿੰਦਰ ਸਿੰਘ ਬੁੱਟਰ

ਨਿਤਿਨ ਧਵਨ/ਗੁਰਦਸਪੂਰ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਹਰੇਕ ਸਾਲ ਵੀਰ ਬਾਲ ਦਿਵਸ ਵਜੋਂ ਮਨਾਉਣ ਸੰਬੰਧੀ ਕੀਤੇ ਗਏ ਐਲਾਨ ਦਾ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਯਾਦਵਿੰਦਰ ਸਿੰਘ ਬੁੱਟਰ ਨੇ ਸਵਾਗਤ ਕੀਤਾ ਹੈ। 

ਪ੍ਰੈੱਸ ਬਿਆਨ ਜਾਰੀ ਕਰਦਿਆਂ ਬੁੱਟਰ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਾ ਸਿਰਫ ਪੂਰੀ ਸਿੱਖ ਕੌਮ ਸਿਜਦਾ ਕਰਦੀ ਹੈ। ਸਗੋਂ ਦੇਸ਼ ਵਿਦੇਸ਼ ਵਿੱਚ ਵੱਸਦੇ ਹੋਰ ਵਰਗਾਂ ਅਤੇ ਕੌਮਾਂ ਦੇ ਲੋਕ ਵੀ  ਛੋਟੀ ਉਮਰ ਵਿੱਚ ਸਾਹਿਬਜ਼ਾਦਿਆਂ ਦੀ ਇਸ ਵੱਡੀ ਕੁਰਬਾਨੀ ਨੂੰ ਸਲਾਮ ਕਰਦੇ ਹਨ।

ਬੁੱਟਰ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਸਿੱਖ ਕੌਮ ਦੀ ਭਲਾਈ ਅਤੇ ਸਿੱਖ ਧਰਮ ਦੇ ਪ੍ਰਚਾਰ ਪਸਾਰ ਲਈ ਇਤਿਹਾਸਕ ਕਦਮ ਚੁੱਕੇ ਸਨ। ਇਸ ਦੇ ਬਾਅਦ ਹੁਣ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਲੇ ਦਿਨ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕਰਕੇ ਸਮੁੱਚੇ ਸਿੱਖ ਜਗਤ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਕਾਲੀ ਸੂਚੀ ਨੂੰ ਖ਼ਤਮ ਕਰਨਾ, 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣੀਆਂ ਅਤੇ ਪੀੜਤਾਂ ਨੂੰ ਰਾਹਤ ਦੇਣੀ, ਕਰਤਾਰਪੁਰ ਸਾਹਿਬ ਕੌਰੀਡੋਰ ਖੁੱਲ੍ਹਣ ਵਰਗੇ ਵੱਡੇ ਕਾਰਜ ਵੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦੇਣ ਹਨ।

ਪਰ ਦੂਜੇ ਪਾਸੇ ਕਾਂਗਰਸ ਨੇ ਹਮੇਸ਼ਾਂ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਦੀ ਬਜਾਏ ਕਾਂਗਰਸ ਨੇ ਹਮੇਸ਼ਾਂ ਉਨ੍ਹਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਬੁੱਟਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਮਲਾ ਕਰਵਾਉਣ ਵਾਲੀ ਕਾਂਗਰਸ ਨੂੰ ਸਿੱਖ ਕੌਮ ਅਤੇ ਦੇਸ਼ ਵਾਸੀ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਅਤੇ ਪੰਜਾਬ ‘ਚੋਂ ਕਾਂਗਰਸ ਦਾ ਮੁਕੰਮਲ ਖਾਤਮਾ ਹੋ ਜਾਵੇਗਾ, ਜਦੋਂ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਸਦਕਾ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਵਿੱਚ ਹੋਰ ਵਾਧਾ ਹੋਵੇਗਾ।

100% LikesVS
0% Dislikes