SNE NETWORK.JALANDHAR.
ਪੰਜਾਬ ‘ਚ ਜਲੰਧਰ-ਕਪੂਰਥਲਾ ਰੋਡ ‘ਤੇ ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਮੇਂ ਤਰੁਣ ਕੁਮਾਰ ਵਾਸੀ ਕਿਲਾ ਮੁਹੱਲਾ ਆਪਣੀ ਐਕਟਿਵਾ ‘ਤੇ ਸਵਾਰ ਸੀ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਮ੍ਰਿਤਕ ਦੇ ਭਰਾ ਮਨੀਸ਼ ਕੁਮਾਰ ਵਾਸੀ ਕਿਲਾ ਮੁਹੱਲਾ ਦੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਨੀਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਤਰੁਣ ਕੁਮਾਰ ਐਕਟਿਵਾ ’ਤੇ ਕਪੂਰਥਲਾ ਚੌਕ ਨੇੜੇ ਜਾ ਰਿਹਾ ਸੀ। ਇਸ ਦੌਰਾਨ ਟਰੈਕਟਰ ਟਰਾਲੀ ਚਲਾ ਰਹੇ ਵਿਅਕਤੀ ਨੇ ਲਾਪਰਵਾਹੀ ਨਾਲ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤੀ ਅਤੇ ਭੱਜ ਗਿਆ। ਉਸ ਦੇ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਐਕਟਿਵਾ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲੀਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।