LAWRENCE BISHONI GANG ਦੇ ਨਾਂ ‘ਤੇ ਮੰਗੀ 1 ਕਰੋੜ ਦੀ ਫਿਰੌਤੀ, ਇਸ ਤਰ੍ਹਾਂ ਪੁਲਸ ਨੇ ਫੜਿਆ

SNE NETWORK.MUKTSAR.

ਪੁਲਿਸ ਨੇ ਇੱਕ ਵਿਅਕਤੀ ਤੋਂ 30 ਤੋਲੇ ਸੋਨਾ ਸਮੇਤ 1 ਕਰੋੜ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਲਾਰੈਂਸ ਬਿਸ਼ਰੋਏ ਦੇ ਨਾਂ ’ਤੇ 1 ਕਰੋੜ ਰੁਪਏ ਅਤੇ 30 ਤੋਲੇ ਸੋਨਾ ਮੰਗਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪਿੰਡ ਕਾਉਣੀ ਦੇ ਰਹਿਣ ਵਾਲੇ ਅਮਰਜੀਤ ਸਿੰਘ ਨੇ ਥਾਣਾ ਕੋਟਭਾਈ ਵਿੱਚ ਦੱਸਿਆ ਕਿ ਉਸ ਦੇ ਲੜਕੇ ਨਵਦੀਪ ਸਿੰਘ ਦੇ ਫੋਨ ’ਤੇ ਇੱਕ ਅਣਪਛਾਤੇ ਨੰਬਰ ਤੋਂ ਕਾਲ ਆਈ ਅਤੇ ਫੋਨ ਕਰਨ ਵਾਲੇ ਨੇ ਆਪਣੇ ਪਿਤਾ ਅਮਰਜੀਤ ਸਿੰਘ ਨਾਲ ਗੱਲ ਕਰਨ ਲਈ ਕਿਹਾ। ਜਿਸ ‘ਤੇ ਨਵਦੀਪ ਸਿੰਘ ਆਪਣੇ ਪਿਤਾ ਨਾਲ ਗੱਲ ਕਰਨ ਲਈ ਗਿਆ ਤਾਂ ਅਣਪਛਾਤੇ ਵਿਅਕਤੀ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਰੋਈ ਗੈਂਗ ਦਿੱਲੀ ਤੋਂ ਫੋਨ ਕਰ ਰਿਹਾ ਹੈ। ਮੈਨੂੰ ਇੱਕ ਕਰੋੜ 30 ਤੋਲੇ ਸੋਨਾ ਚਾਹੀਦਾ ਹੈ, ਨਹੀਂ ਤਾਂ ਤੇਰੇ ਪਰਿਵਾਰ ਨੂੰ ਮਾਰ ਦੇਵਾਂਗਾ।

ਉਸ ਨੇ ਦੱਸਿਆ ਕਿ ਅਗਲੇ ਦਿਨ ਉਸ ਨੂੰ ਫਿਰ ਉਸੇ ਨੰਬਰ ਤੋਂ ਫਿਰੌਤੀ ਮੰਗਣ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਫੋਨ ਆਇਆ। ਪੁਲਿਸ ਨੇ ਅਮਰਜੀਤ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਤਫ਼ਤੀਸ਼ ਕਰਦਿਆਂ ਟੈਕਨਾਲੋਜੀ ਦੀ ਮਦਦ ਨਾਲ ਕਥਿਤ ਦੋਸ਼ੀ ਸੰਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਕਾਉਣੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਫਿਰੌਤੀ ਮੰਗਣ ਸਮੇਂ ਵਰਤਿਆ ਗਿਆ ਫ਼ੋਨ ਬਰਾਮਦ ਕਰ ਲਿਆ ਅਤੇ ਦੋਸ਼ੀ ਸੰਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

100% LikesVS
0% Dislikes