ਸੁਖਬੀਰ ਸਿੰਘ ਬਾਦਲ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੱਣ ਦਾ ਸਵਾਗਤ

ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਸਾਧਾਰਣ ਸ਼ਰਧਾਲੂਆਂ ਨੁੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਵੇ

ਪੰਜਾਬੀਆਂ ਨੂੰ ਆਖਿਆ ਕਿ ਉਹ ਪੰਥ ਵਿਰੋਧੀ ਤਾਕਤਾਂ ਦੇ ਜਾਲ ਵਿਚ ਨਾ ਫਸਣ

ਕਿਹਾ – ਮਨਪ੍ਰੀਤ ਸਿੰਘ ਇਯਾਲੀ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਨਿਸ਼ਾਨਾ ਬਣਾਇਆ ਜਾ ਰਿਹੈ

ਪ੍ਰਵੀਰ ਅਭੀ/ਨਵਾਂਸ਼ਹਿਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਨੀਆਂ ਪਰ ਵਿਚ ਵਸਦੀ ਸਿੱਖ ਕੌਮ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਮੁਤਾਬਕ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੱਣ ਦੇ ਫੈਸਲੇ ਦਾ ਸਵਾਗਤ ਕੀਤਾ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਯ ਹਲਕੇ ਵਿਚ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਡਾ. ਨਛੱਤਰ ਪਾਲ ਦੀ ਹਮਾਇਤ ਵਿਚ ਕਈ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ,  ਕਿਹਾ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਆਖਿਆ ਸੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੱਣ।

ਉਹਨਾਂ ਕਿਹਾ ਕਿ ਪੰਾਬ ਸਰਕਾਰ ਨੁੰ ਆਮ ਸਾਧਾਰਣ ਸ਼ਰਧਾਲੂਆਂ, ਜੋ ਪਿਛਲੇ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਲਾਂਘਾ ਖੁਲ੍ਹੱਣ ਦੀ ਉਡੀਕ ਕਰ ਰਹੇ ਸਨ, ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਪੰਥ ਵਿਰੋਧੀ ਤਾਕਤਾਂ ਦੇ ਜਾਲ ਵਿਚ ਨਾ ਫਸਣ, ਕਿਉਂਕਿ ਇਹ ਤਾਕਤਾਂ ਸਿੱਖੀ ਦਾ ਭੇਸ ਧਾਰ ਕੇ ਕੌਮ ਨੂੰ ਅੰਦਰੋਂ ਕਮਜ਼ੋਰ ਕਰਨਾ ਚਾਹੁੰਦੀਆਂ ਹਨ।

ਉਹਨਾਂ ਕਿਹਾ ਕਿ ਸਿੱਖ ਸੰਸਥਾਵਾਂ ਦੇ ਨਾਲ ਨਾਲ ਉਹਨਾਂ ਦੀ ਪ੍ਰਤੀਨਿਧ ਪਾਰਟੀ ਅਕਾਲੀ ਦਲ ਦੀ ਸਾਖ਼ ਨੁੰ ਖੋਰਾ ਲਗਾ ਕੇ ਸਿੱਖਾਂ ਨੂੰ ਆਗੂ ਵਿਹੂਣੇ ਕਰਨ ਲਈ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਨੇ ਕੌਮ ਨੂੰ ਅਜਿਹੇ ਗੱਦਾਰਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਜਿਹਨਾਂ ਦਾ ਇਕਲੌਤਾ ਮਕਸਦ ਸਿੱਖਾਂ ਦੇ ਮਨਾਂ ਵਿਚ ਉਹਨਾਂ ਦੇ ਚੁਣੇ ਹੋਏ ਧਾਰਮਿਕ ਤੇ ਸਿਆਸੀ ਆਗੂਆਂ ਖਿਲਾਫ ਸ਼ੱਕ ਪੈਦਾ ਕਰਨਾ ਹੈ।

ਫੁੱਟ ਪਾਉਣ ਵਾਸਤੇ ਭਾਵੁਕ ਮਸਲਿਆਂ ਦੀ ਵਰਤੋਂ ਕੀਤੀ ਜਾ ਰਹੀ ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੌਮ ਵਿਚ ਫੁੱਟ ਪਾਉਣ ਵਾਸਤੇ ਭਾਵੁਕ ਮਸਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਅਜਿਹੀਆਂ ਸਾਜ਼ਿਸ਼ਾਂ ਜੋ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਰਚੀਆਂ ਜਾ ਰਹੀਆਂ ਹਨ, ਖਿਲਾਫ ਪਹਿਰਾ ਦੇਣਾ ਪਵੇਗਾ। ਜਦੋਂ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਦਾਖਾ ਦੇ ਵਿਧਾਇਕਾਂ ਨੁੰ ਆਮਦਨ ਕਰ ਵਿਭਾਗ ਦੇ ਛਾਪਿਆਂ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਨਪ੍ਰੀਤ ਇਯਾਲੀ ਦਾ ਕਸੂਰ ਇਹ ਹੈ ਕਿ ਉਹ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ।

ਕਿਸਾਨਾਂ ਨਾਲ ਇਕਜੁੱਟਤਾ ਦੀ ਆਵਾਜ਼ ਚੁੱਕਣ ਤੋਂ ਰੋਕਿਆ ਨਹੀਂ ਜਾ ਸਕਦਾ

ਉਹਨਾਂ ਕਿਹਾ ਕਿ ਅਸੀਂ ਹੁਣ ਵੀ ਅਜਿਹਾ ਕਰਦੇ ਰਹਾਂਗੇ ਤੇ ਅਜਿਹੀਆਂ ਡਰਾਉਣ ਵਾਲੀਆਂ ਤਰਕੀਬਾਂ ਨਾਲ ਅਕਾਲੀ ਦਲ ਅਤੇ ਇਸਦੇ ਵਰਕਰਾਂ ਨੁੰ ਕਿਸਾਨਾਂ ਨਾਲ ਇਕਜੁੱਟਤਾ ਦੀ ਆਵਾਜ਼ ਚੁੱਕਣ ਤੋਂ ਰੋਕਿਆ ਨਹੀਂ ਜਾ ਸਕਦਾ। ਡਾ. ਨਛੱਤਰਪਾਲ ਲਈ ਪ੍ਰਚਾਰ ਕਰਦਿਆਂ ਸਰਦਾਰ ਬਾਦਲ ਨੇ ਆਪਣੀ ਗੱਡੀ ਰਾਹੋਂ ਕੋਲ ਰੋਕੀ ਅਤੇ ਸੜਕ ਦੇ ਕੰਢ ਕੰਮ ਕਰ ਰਹੀਆਂ ਮਨਰੇਗਾ ਵਰਕਰਾਂ ਨਾਲ ਗੱਲਬਾਤ ਕੀਤੀ।

ਇਸ ਗੱਲਬਾਤ ਦੌਰਾਨ ਮਹਿਲਾ ਵਰਕਰਾਂ ਨੇ ਉਹਨਾਂ ਨੂੰ ਦੱਸਿਆ ਕਿ ਨੀਲੇ ਕਾਰਡ ਹੋਣ ਦੇ ਬਾਵਜੂਦ ਉਹਨਾਂ ਨੂੰ ਸਮਾਜ ਭਲਾਈ ਲਾਭ ਨਹੀਂ ਮਿਲ ਰਹੇ। ਇਹਨਾਂ ਮਜ਼ਦੂਰਾਂ ਨੇ ਗਿਲਾ ਕੀਤਾ ਕਿ ਸਾਨੂੰ ਹਰ ਮਹੀਨੇ ਰਾਸ਼ਨ ਨਹੀਂ ਮਿਲ ਰਿਹਾ ਜੋ ਮਿਲਣਾ ਚਾਹੀਦਾ ਹੈ।  ਸਰਦਾਰ ਬਾਦਲ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਸੁਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਉਹਨਾਂ ਨੂੰ ਬਣਦੇ ਬਕਾਏ ਮਿਲ ਜਾਣਗੇ।

ਸਰਕਾਰ ਦੇ ਖਿਲਾਫ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ

ਅਕਾਲੀ ਦਲ ਦੇ ਪ੍ਰਧਾਨ ਨੇ ਨਵਾਂਸ਼ਹਿਰ ਹਲਕੇ ਵਿਚ ਵੱਖ ਵੱਖ ਜਨਤਕ ਮੀਟਿੰਗਾਂ ਕੀਤੀਆਂ ਜਿਸ ਦੌਰਾਨ ਉਹਨਾਂ ਨੇ ਕਾਂਗਰਸ ਸਰਕਾਰ ਦੇ ਖਿਲਾਫ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਭਰੋਸਾ ਦੁਆਇਆ ਕਿ ਸਰਕਾਰ ਬਣਨ ’ਤੇ ਇਹਨਾਂ ਦਾ ਸਥਾਈ ਨਿਪਟਾਰਾ ਕੀਤਾ ਜਾਵੇਗਾ।

ਸ਼ਰਧਾ ਦੇ ਫੁੱਲ ਭੇਂਟ ਕੀਤੇ

ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਮੰਜੀ ਸਾਹਿਬ ਤੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮੱਥਾ ਵੀ ਟੇਕਿਆ ਤੇ ਮੁੱਖ ਬਜ਼ਾਰ ਵਿਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ’ਤੇ ਫੁੱਲਾਂ ਦਾ ਹਾਰ ਪਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। 

ਬਾਦਲ ਨੇ ਮੁੱਖ ਬਜ਼ਾਰ ਵਿਚ ਘਰ ਘਰ ਜਾ ਕੇ ਸ਼ਹਿਰ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਨੇ ਕੁਝ ਮਠਿਆਈਆਂ ਤੇ ਸਟ੍ਰੀਟ ਫੂਡ ਦਾ ਸੁਆਫ ਵੀ ਚੱਖਿਆ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਦਾ ਯੂਥ ਅਕਾਲੀ ਦਲ ਤੇ ਐਸ ਓ ਆਈ ਦੇ ਵਾਲੰਟੀਅਰਾਂ ਨੇ ਸ਼ਹਿਰ ਵਿਚ ਪ੍ਰਵੇਸ਼ ਕਰਨ ’ਤੇ ਨਿੱਘਾ ਸਵਾਗਤ ਕੀਤਾ।

ਕਿਸਾਨ ਯੂਨੀਅਨ ਦੇ ਕਾਰਕੁੰਨਾਂ ਨਾਲ ਵਿਸਥਾਰ ਵਿਚ ਚਰਚਾ ਕੀਤੀ

ਉਹਨਾਂ ਨੇ ਪਿੰਡ ਚਕਦਾਣਾ ਵਿਚ ਕਿਸਾਨ ਯੂਨੀਅਨ ਦੇ ਕਾਰਕੁੰਨਾਂ ਨਾਲ ਵਿਸਥਾਰ ਵਿਚ ਚਰਚਾ ਕੀਤੀ ਜਿਥੇ ਉਹਨਾਂ ਨੇ ਉਹਨਾਂ ਨੂੰ ਭਾਜਪਾ ਨਾਲ ਗਠਜੋੜ ਤੋੜਨ ਦੇ ਮੁੱਖ ਕਾਰਨ ਦੀ ਜਾਣਕਾਰੀ ਦਿੱਤੀ ਤੇ ਤਿੰਨ ਨਫਰਤ ਭਰੇ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਨਾ ਹੋਣ ਦੇਣ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀਆਗੂ ਜਰਨੈਲ ਸਿੰ ਵਾਹਦ ਤੇ ਡੈਮੋਕਰੈਟਿਕ ਪਾਰਟੀ ਆਫ ਇੰਡੀਆ ਦੇ ਆਗੂ ਪਰਸ਼ੋਤਮ ਚੱਢਾ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਸਾਰਾ ਦਿਨ ਰਹੇ।

50% LikesVS
50% Dislikes