PATHANKOT NEWS….BSF ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ….ਖੌਫਨਾਕ ਕਦਮ ਪਿੱਛੇ ਇਹ ਸੀ  ਕਾਰਨ

SNE IMAGE

SNE NETWORK.PATHANKOT.

ਪਠਾਨਕੋਟ ਦੇ ਬਮਿਆਲ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੀ ਪਹਾੜੀਪੁਰ ਚੈੱਕ ਪੋਸਟ ‘ਤੇ ਡਿਊਟੀ ਦੌਰਾਨ ਬੀਐੱਸਐੱਫ ਦੇ ਜਵਾਨ ਨੇ ਖੁਦਕੁਸ਼ੀ ਕਰ ਲਈ। ਸਿਪਾਹੀ ਨੇ ਆਪਣੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਨਾਨੂਰਾਮ ਮੀਨਾ ਉਮਰ 38 ਸਾਲ ਪੁੱਤਰ ਮਾਲੂ ਰਾਮ ਮੀਨਾ ਪਿੰਡ ਅਤੇ ਡਾਕਖਾਨਾ ਮਾਲਿਆਵਾਸ ਜ਼ਿਲ੍ਹਾ ਜੈਪੁਰ ਰਾਜਸਥਾਨ ਵਜੋਂ ਹੋਈ ਹੈ।

ਬੀਐਸਐਫ ਨੇ ਇਸ ਦੀ ਸੂਚਨਾ ਥਾਣਾ ਨਰੋਟ ਜੈਮਲ ਸਿੰਘ ਨੂੰ ਦਿੱਤੀ ਹੈ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਰਖਵਾਇਆ ਹੈ। ਹਾਲਾਂਕਿ ਸਿਪਾਹੀ ਵੱਲੋਂ ਖੁਦ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸਿਪਾਹੀ ਬੀਐਸਐਫ 121 ਬਟਾਲੀਅਨ ਦੀ ਪਹਾੜੀਪੁਰ ਚੈਕ ਪੋਸਟ ’ਤੇ ਤਾਇਨਾਤ ਸੀ ਅਤੇ ਸੋਮਵਾਰ ਸਵੇਰੇ ਡਿਊਟੀ ਦੌਰਾਨ ਸਿਪਾਹੀ ਨੇ ਆਪਣੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕ ਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

100% LikesVS
0% Dislikes